Nation Post

ਮਿਰਜ਼ਾਪੁਰ ਜ਼ਿਲ੍ਹੇ ‘ਚ ਚੋਣ ਡਿਊਟੀ ‘ਤੇ ਤਾਇਨਾਤ 9 ਮੁਲਾਜ਼ਮਾਂ ਦੀ ਅੱਤ ਦੀ ਗਰਮੀ ਕਾਰਨ ਹੋਈ ਮੌਤ

ਅੰਮ੍ਰਿਤਸਰ (ਮਨਮੀਤ ਕੌਰ) – ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲੇ ‘ਚ ਚੋਣ ਡਿਊਟੀ ‘ਤੇ ਤਾਇਨਾਤ 9 ਕਰਮਚਾਰੀਆਂ ਦੀ ਸ਼ੁੱਕਰਵਾਰ ਨੂੰ ਅੱਤ ਦੀ ਗਰਮੀ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਵਿੱਚ ਛੇ ਹੋਮ ਗਾਰਡ, ਇੱਕ ਸਿਹਤ ਵਿਭਾਗ ਦਾ ਕਰਮਚਾਰੀ, ਇੱਕ ਅਧਿਕਾਰੀ ਅਤੇ ਇੱਕ ਸਿਹਤ ਵਿਭਾਗ ਦਾ ਅਧਿਕਾਰੀ ਸ਼ਾਮਲ ਹੈ।

ਜ਼ਿਕਰਯੋਗ 20 ਹੋਮ ਗਾਰਡਾਂ ਨੂੰ ਇਲਾਜ ਲਈ ਟਰੌਮਾ ਸੈਂਟਰ ਵਿਖੇ ਭਰਤੀ ਕਰਵਾਇਆ ਗਿਆ ਹੈ। ਮਿਰਜ਼ਾਪੁਰ ‘ਚ ਚੋਣ ਡਿਊਟੀ ਲਈ ਵੱਖ-ਵੱਖ ਜ਼ਿਲ੍ਹਿਆਂ ਤੋਂ ਕਈ ਹੋਮ ਗਾਰਡ ਪੁੱਜੇ ਹੋਏ ਸਨ, ਪਰ ਇਨ੍ਹਾਂ ਵਿੱਚੋਂ ਕੁਝ ਗਰਮੀ ਕਾਰਨ ਬਿਮਾਰ ਹੋ ਗਏ ਅਤੇ ਉਨ੍ਹਾਂ ਨੂੰ ਡਿਵੀਜ਼ਨਲ ਹਸਪਤਾਲ ਦੇ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ।

ਬਦਕਿਸਮਤੀ ਨਾਲ ਛੇ ਹੋਮ ਗਾਰਡਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ, ਜਦਕਿ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਨੇ ਪੰਜ ਹੋਮਗਾਰਡਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਬਿਮਾਰ ਹੋਮਗਾਰਡਾਂ ਨੇ ਗਰਮੀ ਕਾਰਨ ਚੱਕਰ ਆਉਣ ਅਤੇ ਬੇਹੋਸ਼ ਹੋਣ ਦੀ ਰਿਪੋਰਟ ਦਿੱਤੀ।

Exit mobile version