Wednesday, February 25, 2026
HomePoliticsਬੀਬੀ ਜਗੀਰ ਕੌਰ ਨੂੰ SGPC ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ...

ਬੀਬੀ ਜਗੀਰ ਕੌਰ ਨੂੰ SGPC ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਐਲਾਨਿਆ ਉਮੀਦਵਾਰ

ਜਲੰਧਰ (ਜਸਪ੍ਰੀਤ): 28 ਅਕਤੂਬਰ ਨੂੰ ਹੋਣ ਜਾ ਰਹੀ ਐੱਸਜੀਪੀਸੀ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਇਆ ਹੈ। ਜਲੰਧਰ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਕਰੀਬ ਚਾਰ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕੀਤੀ ਗਈ ਪ੍ਰੈੱਸ ਕਾਨਫਰੰਸ ‘ਚ ਇਹ ਐਲਾਨ ਕੀਤਾ ਗਿਆ। ਜ਼ਿਕਰਯੋਗ ਹਗੈ ਕਿ ਪਿਛਲੀ ਵਾਰ ਵੀ ਬੀਬੀ ਜਗੀਰ ਕੌਰ ਨੇ ਪ੍ਰਧਾਨਗੀ ਦੀ ਚੋਣ ਲੜੀ ਸੀ ਪਰ ਉਹ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਚੋਣ ਹਾਰ ਗਏ ਸਨ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਸਾਜ਼ਿਸ਼ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ‘ਤੇ ਟਿੱਪਣੀ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments