Nation Post

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਦੇ 25 ਸਾਲਾਂ ਪੁੱਤਰ ਸਮੇਤ 3 ਦੀ ਸੜਕ ਹਾਦਸੇ ‘ਚ ਮੌਤ

ਅੰਮ੍ਰਿਤਸਰ (ਨੀਰੂ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ (25) ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਵਿੱਚ ਉਨ੍ਹਾਂ ਦੇ ਇੱਕ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰਾ ਜਸਬੀਰ ਸਿੰਘ ਦੀ ਵੀ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ ਅਤੇ 2 ਸਾਲ ਦਾ ਬੱਚਾ ਛੱਡ ਗਏ ਹਨ।

ਜਾਣਕਾਰੀ ਅਨੁਸਾਰ ਭਾਈ ਹਰਚਰਨਪ੍ਰੀਤ ਸਿੰਘ ਕੀਰਤਨ ਕਰਦੇ ਸੀ ਅਤੇ ਟਾਟਾ ਨਗਰ ਕੀਰਤਨ ਪ੍ਰੋਗਰਾਮ ਵਿੱਚ ਜਾ ਰਿਹਾ ਸੀ। ਰਸਤੇ ਵਿੱਚ ਉਨ੍ਹਾਂ ਦੀ ਕਾਰ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ 8 ਜੂਨ ਨੂੰ ਅੰਮ੍ਰਿਤਸਰ ਪੁੱਜੇਗੀ ਅਤੇ 9 ਜੂਨ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਸ ਦੁੱਖ ਦੀ ਘੜੀ ਵਿੱਚ ਦੇਸ਼ਭਰ ਦਿਆਂ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਬੀਡ ਬਾਬਾ ਬੁੱਢਾ ਸਾਹਿਬ ਵਿਚ ਪੈਸੇ ਲੈਣ ਦੇ ਕਾਰਨ ਇਕ ਪਾਠੀ ਨੇ ਸਿੰਘ ਸਾਹਿਬ ਦੇ 16 ਭਾਈਜੇ ਦੀ ਹੱਤਿਆ ਕਰ ਦਿੱਤੀ ਸੀ।

Exit mobile version