Nation Post

ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ , ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਤਾਰਨ ਤਰਨ (ਹਰਮੀਤ) : ਪੰਜਾਬ ਪੁਲਸ ਨੂੰ ਇਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਦੀ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਪੁਲਿਸ ਨੇ ਮੁਲਜ਼ਮ ਕੋਲੋਂ 4 ਗਲੋਕ-19 ਪਿਸਤੌਲ, 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਹਵਾਲਾ ਰੁਪਏ ਜ਼ਬਤ ਕੀਤੇ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਸਥਿਤ ਸਮੱਗਲਰ ਨਾਲ ਸਬੰਧ ਹਨ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਕੀਤੀ ਗਈ ਹੈ।

Exit mobile version