Nation Post

ਲੋਕ ਸਭਾ ਹਲਕਾ ਸੰਗਰੂਰ: AAP ਦੇ ਮੀਤ ਹੇਅਰ ਨੇ ਕਾਂਗਰਸ ਦੇ ਖਹਿਰਾ ਨੂੰ 1,72,560 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ

ਚੰਡੀਗ੍ਹੜ (ਸਾਹਿਬ): ਲੋਕ ਸਭਾ ਚੋਣਾਂ 2024 ਦੇ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਅੱਜ ਆ ਚੁੱਕੇ ਹਨ। ਕੌਮੀ ਚੋਣ ਕਮਿਸ਼ਨ ਵੱਲੋਂ ਵੈੱਬਸਾਈਟ ’ਤੇ ਜਾਰੀ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਨੇ 7, ਆਮ ਆਦਮੀ ਪਾਰਟੀ (AAP) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮਦਵਾਰਾਂ ਨੇ 2 ਸੀਟਾਂ ਜਿੱਤੀਆਂ ਹਨ।

ਦੱਸ ਦੇਈਏ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ 3,64,085 ਹਾਸਲ ਕਰ ਕੇ ਜੇਤੂ ਰਹੇ ਹਨ। ਮੀਤ ਹੇਅਰ ਨੇ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ 1,72,560 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ ਹੈ।

ਸਾਲ 2022 ਵਿੱਚ ਲੋਕ ਸਭਾ ਦੀ ਸੰਗਰੂਰ ਜ਼ਿਮਨੀ ਚੋਣ ਦੌਰਾਨ 2,53,154 ਵੋਟਾਂ ਨਾਲ ਜਿੱਤ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਇਸ ਵਾਰ 1,87,246 ਵੋਟਾਂ ਪਈਆਂ ਹਨ ਤੇ ਉਹ ਤੀਜੇ ਸਥਾਨ ’ਤੇ ਰਹੇ ਹਨ। ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੂੰ 1,28,253 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੂੰ 62,488 ਵੋਟਾਂ ਪਈਆਂ ਹਨ।

Exit mobile version