Nation Post

ਭਾਜਪਾ ਤੋਂ ਬਾਅਦ ਹੁਣ AAP ਉਮੀਦਵਾਰਾਂ ਦੇ ਘਿਰਾਓ ਦੀ ਤਿਆਰੀ ‘ਚ ਕਿਸਾਨ

ਪੱਤਰ ਪ੍ਰੇਰਕ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜਿੱਥੇ ਦੇਸ਼ ਭਰ ਵਿੱਚ ਭਾਜਪਾ ਦੇ ਉਮੀਦਵਾਰਾਂ ਦਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਪੰਜਾਬ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ 5 ਮਈ ਤੋਂ ਘਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀ ਪੰਜਾਬ ਭਰ ਵਿੱਚ ਗੜੇਮਾਰੀ ਭਾਰਤ ਮਾਲਾ ਪ੍ਰੋਜੈਕਟ ਅਤੇ ਗੈਸ ਪਾਈਪ ਲਾਈਨ ਦੇ ਮੁਆਵਜੇ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾਂਦੇ ਰਹੇ ਪਰ ਪੰਜਾਬ ਸਰਕਾਰ ਵੱਲੋਂ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ।

ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰਾਂ ਦੇ ਅੱਗੇ ਧਰਨੇ ਪ੍ਰਦਰਸ਼ਨ ਵੀ ਕੀਤੇ ਗਏ ਪਰ ਮੌਕੇ ਦੇ ਅਧਿਕਾਰੀਆਂ ਵੱਲੋਂ ਚੋਣ ਜਾਬਤਾ ਲੱਗੇ ਹੋਣ ਦੀ ਗੱਲ ਆ ਕੇ ਪਿੱਛਾ ਛਡਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਅਜਿਹਾ ਕੁਝ ਨਹੀਂ ਹੈ ਜੇਕਰ ਪੰਜਾਬ ਸਰਕਾਰ ਦੀ ਨੀਅਤ ਸਾਫ ਹੋਵੇ ਤਾਂ ਕਿਸਾਨਾਂ ਨੂੰ ਚੋਣ ਜਾਬਤੇ ਦੌਰਾਨ ਵੀ ਮੁਆਵਜਾ ਦੇ ਸਕਦੀ ਹੈ। ਪਰ ਅਜਿਹਾ ਨਹੀਂ ਹੈ ਭਾਵੇਂ ਉਹ ਸੰਯੁਕਤ ਕਿਸਾਨ ਮੋਰਚੇ ਤੇ ਸੱਦੇ ਤੇ ਦੇਸ਼ ਭਰ ਵਿੱਚ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਰ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਘਰਾਂ ਆ ਕੇ ਪੰਜ ਮਈ ਤੋਂ ਅਣਮਿੱਥੇ ਸਮੇਂ ਲਈ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਉਨ੍ਹਾਂ ਦਾ ਮਗਰਾ ਕੀਤਾ ਜਾਵੇਗਾ ਜਿੰਨਾ ਸਮਾਂ ਕਿਸਾਨਾਂ ਨੂੰ ਬਰਬਾਦ ਹੋਈਆਂ ਫਸਲਾਂ ਭਾਰਤ ਮਾਲਾ ਪ੍ਰੋਜੈਕਟ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਹੇਠਾਂ ਗੈਸ ਪੈਕ ਲਾਈਨ ਪਾਉਣ ਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਓਨਾ ਸਮਾਂ ਉਹ ਇਨ੍ਹਾਂ ਉਮੀਦਵਾਰਾਂ ਦੇ ਘਰਾਂ ਦਾ ਘਿਰਾਓ ਕਰਨਗੇ। ਇਨ੍ਹਾਂ ਦਾ ਮਗਰਾ ਕਰਕੇ ਜਿੱਥੇ ਵੀ ਇਹ ਚੋਣ ਪ੍ਰਚਾਰ ਲਈ ਜਾਣਗੇ।

Exit mobile version