Nation Post

ਜਲੰਧਰ ਲੋਕ ਸਭਾ ਹਲਕੇ ਤੋਂ ਬਲਵਿੰਦਰ ਕੁਮਾਰ BSP ਉਮੀਦਵਾਰ

 

ਜਲੰਧਰ (ਸਾਹਿਬ): ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਨੇ ਜਲੰਧਰ ਲੋਕ ਸਭਾ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਅੱਜ ਦੋ ਉਮੀਦਵਾਰ ਐਲਾਨੇ ਗਏ ਹਨ।

 

  1. ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਦੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਹੋਣਗੇ। ਬਲਵਿੰਦਰ ਮੌਜੂਦਾ ਬਸਪਾ ਪੰਜਾਬ ਦੇ ਜਨਰਲ ਸਕੱਤਰ ਹਨ ਤੇ ਪਿਛਲੇ ਚਾਰ ਮਹੀਨਿਆਂ ਤੋਂ ਲੋਕ ਸਭਾ ਇੰਚਾਰਜ ਦੇ ਤੌਰ ’ਤੇ ਸਰਗਰਮ ਹਨ। ਇਸ ਤੋਂ ਪਹਿਲਾਂ ਉਹ ਸਾਲ 2017 ਅਤੇ 2022 ਦੀ ਵਿਧਾਨ ਸਭਾ ਚੋਣ ਕਰਤਾਰਪੁਰ ਤੋਂ ਲੜ ਚੁੱਕੇ ਹਨ, ਜਦੋਂ ਕਿ ਸਾਲ 2019 ਵਿੱਚ ਲੋਕ ਸਭਾ ਜਲੰਧਰ ਤੋਂ 2 ਲੱਖ 4 ਹਜ਼ਾਰ ਵੋਟਾਂ ਲੈ ਕੇ ਮੁਕਾਬਲੇ ਵਿਚ ਭਾਰੂ ਰਹੇ ਸਨ।
Exit mobile version