Nation Post

Breaking: ਮੂਸੇਵਾਲਾ ਕਤਲਕਾਂਡ ਦੇ ਦੋਸ਼ੀ ਗੈਂਗਸਟਰ ਮੰਨੂ ਅਤੇ ਰੂਪਾ ਦੀ ਅੰਮ੍ਰਿਤਸਰ ‘ਚ ਪੁਲਿਸ ਨਾਲ ਹੋ ਰਹੀ ਮੁਠਭੇੜ

ਅੰਮ੍ਰਿਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪ ਸ਼ੂਟਰਾਂ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਨਾਲ ਪੰਜਾਬ ਪੁਲਿਸ ਦਾ ਮੁਕਾਬਲਾ ਅੰਮ੍ਰਿਤਸਰ ਵਿੱਚ ਚੱਲ ਰਿਹਾ ਹੈ, ਜਿਸ ਵਿੱਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 2000 ਰਾਉਂਡ ਫਾਇਰ ਕੀਤੇ ਗਏ ਹਨ।

ਪੰਜਾਬ ਪੁਲਿਸ ਨੇ ਜਵਾਨਾਂ ਦੀ ਗਿਣਤੀ ਵਧਾ ਕੇ ਘੇਰਾਬੰਦੀ ਕਰ ਦਿੱਤੀ ਹੈ। ਇਹ ਮੁਕਾਬਲਾ ਅੰਮ੍ਰਿਤਸਰ ਦੇ ਪਿੰਡ ਭਕਨਾ ਵਿੱਚ ਹੋ ਰਿਹਾ ਹੈ। ਜਾਣਕਾਰੀ ਮੁਤਾਬਕ ਇਸ ਮੁਕਾਬਲੇ ‘ਚ ਤਿੰਨ ਪੁਲਸ ਮੁਲਾਜ਼ਮਾਂ ਨੂੰ ਗੋਲੀ ਲੱਗੀ ਹੈ, ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਖਬਰ ਸਾਹਮਣੇ ਆ ਰਹੀ ਹੈ ਕਿ ਵੱਡੀ ਤਾਦਾਦ ਵਿੱਚ ਪੁਲਿਸ ਦੀਆਂ ਟੀਮਾਂ ਤੈਨਾਤ ਹਨ। ਇਸ ਦੌਰਾਨ ਪੁਲਿਸ ਨੇ ਦੋਵੇਂ ਦੋਸ਼ੀਆਂ ਨੂੰ ਆਤਮ ਸਮਰਪਣ ਕਰਨ ਲਈ ਆਖਿਆ ਸੀ ਪਰ ਉਨ੍ਹਾਂ ਨੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਵਿਚਕਾਰ ਮੁਕਾਬਲਾ ਜਾਰੀ ਹੈ।

Exit mobile version