Nation Post

ਚੰਡੀਗੜ੍ਹ ਦੀ ਮਹਿਲਾ ਵਕੀਲ ਨੇ ਭਾਖੜਾ ਨਹਿਰ ‘ਚ ਛਾਲ ਮਾਰ ਕੀਤੀ ਖ਼ੁਦਕੁਸ਼ੀ

ਰੂਪਨਗਰ (ਰਾਘਵ): ਚੰਡੀਗੜ੍ਹ ਦੀ ਇਕ ਮਹਿਲਾ ਵਕੀਲ ਨੇ ਰੂਪਨਗਰ-ਮੋਰਿੰਡਾ ਰੋਡ ‘ਤੇ ਪਿੰਡ ਬਹਿਰਾਮਪੁਰ ਨੇੜੇ ਭਾਖੜਾ ਨਹਿਰ ‘ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮੌਕੇ ‘ਤੇ ਰੋਡ ਸੇਫਟੀ ਫੋਰਸ ਦੇ ਮੁਲਾਜ਼ਮ ਨੇ ਨਹਿਰ ‘ਚ ਛਾਲ ਮਾਰ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਾ ਹੋ ਸਕਿਆ। ਇਸ ਤੋਂ ਬਾਅਦ ਗੋਤਾਖੋਰ ਹਰਬੰਸ ਨੇ ਆ ਕੇ ਉਸ ਨੂੰ ਪਾਣੀ ‘ਚੋਂ ਬਾਹਰ ਕੱਢਿਆ ਪਰ ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ। ਵਕੀਲ ਔਰਤ ਦੀ ਪਛਾਣ ਦਮਯੰਤੀ ਪੁੱਤਰੀ ਬਲਵਿੰਦਰ ਸਿੰਘ ਵਾਸੀ 2175, ਸੈਕਟਰ 35 ਸੀ, ਚੰਡੀਗੜ੍ਹ ਵਜੋਂ ਹੋਈ ਹੈ।

Exit mobile version