Nation Post

CM ਮਾਨ ਨੇ ਹਵਾਈ ਅੱਡਿਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਇਸ ਰਣਨੀਤੀ ‘ਤੇ ਹੋਈ ਚਰਚਾ

cm mann

cm mann

ਚੰਡੀਗੜ੍ਹ: ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਅਤੇ ਕਿਸਾਨਾਂ ਨੂੰ ਕਾਰਗੋ ਉਡਾਣਾਂ ਦਾ ਲਾਭ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਦੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਘਰੇਲੂ ਹਵਾਈ ਅੱਡਿਆਂ ਸੰਬੰਧੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ।

ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੀ.ਐਮ ਮਾਨ ਨੇ ਦੱਸਿਆ ਕਿ ਅੱਜ ਪੰਜਾਬ ਦੇ ਹਵਾਈ ਅੱਡਿਆਂ ਦੇ ਸਬੰਧ ਵਿੱਚ ਉਨ੍ਹਾਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਦੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਸਾਡੀ ਕੋਸ਼ਿਸ਼ ਹੈ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਅਤੇ ਕਿਸਾਨਾਂ ਨੂੰ ਕਾਰਗੋ ਉਡਾਣਾਂ ਰਾਹੀਂ ਇਨ੍ਹਾਂ ਹਵਾਈ ਅੱਡਿਆਂ ਦਾ ਲਾਭ ਮਿਲੇ।

Exit mobile version