Nation Post

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ 16 ਅਗਸਤ ਨੂੰ ਛੁੱਟੀ ਦਾ ਐਲਾਨ

ਮੋਹਾਲੀ (ਹਰਮੀਤ) : ਆਜ਼ਾਦੀ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਦੇਸ਼ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹਨ ਅਤੇ ਸਿੱਖਿਆ ਨੂੰ ਹੋਰ ਉੱਚੇ ਪੱਧਰ ‘ਤੇ ਲਿਜਾਣ ਲਈ ਨਵੇਂ ਉਪਰਾਲੇ ਕਰ ਰਹੇ ਹਨ। ਸਕੂਲ ਵਿੱਚ ਹਰ ਸਹੂਲਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਜਲਦੀ ਹੀ ਸਕੂਲਾਂ ਨੂੰ ਖੁਸ਼ਹਾਲ ਸਕੂਲ ਬਣਾਇਆ ਜਾਵੇਗਾ |

Exit mobile version