Nation Post

ਫ਼ਰੀਦਕੋਟ: ਸੜਕ ਹਾਦਸੇ ’ਚ 5 ਵਿਅਕਤੀਆਂ ਦੀ ਮੌਤ ਤੇ 8 ਜ਼ਖ਼ਮੀ

 

ਫ਼ਰੀਦਕੋਟ (ਸਾਹਿਬ): ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈਂ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਦੋ ਵਜੇ ਟਾਟਾ ਐਸ ਤੇ ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਔਰਤਾਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਤੇ ਕੋਟਕਪੂਰਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ।

 

 

  1. ਇਹ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿੱਚ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਐਸ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ ਕਿ ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), ਲਵਪ੍ਰੀਤ (22), ਕਰਮਜੀਤ ਕੌਰ ਪਤਨੀ ਸੁਰੇਸ਼ ਕੁਮਾਰ (36), ਕਰਮਜੀਤ ਕੌਰ ਪਤਨੀ ਸੁਖਚੈਨ ਸਿੰਘ (35), ਦੀਪਕ ਕੁਮਾਰ (27) ਸ਼ਾਮਲ ਹਨ। ਸਾਰੇ ਮ੍ਰਿਤਕ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਰਹਿਣ ਵਾਲੇ ਹਨ।
  2. ਇਸ ਮੌਕੇ ਮ੍ਰਿਤਕ ਔਰਤ ਦੇ ਪਤੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਮੱਥਾ ਟੇਕ ਕੇ ਵਾਪਸ ਪਰਤਦੇ ਸਮੇਂ ਇਹ ਹਾਦਸਾ ਵਾਪਰਿਆ। ਇਸ ਮੌਕੇ ਪਿੰਡ ਵਾਸੀ ਕਾਂਗਰਸੀ ਆਗੂ ਅਜੈ ਪਾਲ ਸੰਧੂ ਨੇ ਦੱਸਿਆ ਕਿ ਇਸ ਹਾਦਸੇ ਨਾਲ 5 ਪਰਿਵਾਰਾਂ ਨੂੰ ਨੁਕਸਾਨ ਪਹੁੰਚਿਆ ਹੈ।
Exit mobile version