Nation Post

ਹਾਈ ਕੋਰਟ ਨੇ Kulhad Pizza ਜੋੜੇ ਨੂੰ ਸੁਰੱਖਿਆ ਮੁਹੱਈਆ ਕਰਵਾਏ ਜਾਣ ਦੇ ਪੰਜਾਬ ਸਰਕਾਰ ਨੂੰ ਦਿੱਤੇ ਹੁਕਮ

ਚੰਡੀਗੜ੍ਹ (ਜਸਪ੍ਰੀਤ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁੱਲ੍ਹੜ ਪੀਜ਼ਾ ਜੋੜੇ ਸਹਿਜ ਅਰੋੜਾ ਤੇ ਗੁਰਪ੍ਰੀਤ ਕੌਰ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੁਲਿਸ ਨੂੰ ਕੁੱਲ੍ਹੜ ਪੀਜ਼ਾ ਜੋੜੇ ਦੀ ਸੁਰੱਖਿਆ ਦੇ ਵੀ ਹੁਕਮ ਦਿੱਤੇ ਹਨ। ਨਿਹੰਗ ਮਾਨ ਸਿੰਘ ਦੇ ਵਿਰੋਧ ਕਾਰਨ ਉਨ੍ਹਾਂ ਹਾਈਕੋਰਟ ਤਕ ਪਹੁੰਚ ਕੀਤੀ ਸੀ ਤੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।

Exit mobile version