Nation Post

ਕਿਸਾਨ ਅੰਦੋਲਨ ‘ਚ ਹੋਏ ਬਲਾਤਕਾਰ ਦਾ ਸਬੂਤ ਹੈ ਤਾਂ ਪੇਸ਼ ਕਰੇ ਕੰਗਨਾ ਜਾਂ ਆਪਣੇ ਅਹੁਦੇ ਤੋਂ ਦੇਵੇ ਅਸਤੀਫ਼ਾ : ‘ਆਪ’

ਚੰਡੀਗੜ੍ਹ (ਹਰਮੀਤ) : ਆਮ ਆਦਮੀ ਪਾਰਟੀ ਦੀ ਵਿਧਾਇਕ ਜੀਵਨ ਜੋਤ ਕੌਰ ਨੇ ਕਿਹਾ ਕਿ ਭਾਜਪਾ ਸੰਸਦ ਕੰਗਨਾ ਰਣੌਤ ਕਿਸਾਨ ਅੰਦੋਲਨ ਦੌਰਾਨ ਹੋਏ ਬਲਾਤਕਾਰ ਦਾ ਸਬੂਤ ਦੇਵੇ, ਨਹੀਂ ਤਾਂ ਸੰਸਦ ਮੈਂਬਰੀ ਤੋਂ ਅਸਤੀਫਾ ਦੇਵੇ।

‘ਆਪ’ ਵਿਧਾਇਕਾ ਜੀਵਨ ਜੋਤ ਕੌਰ,ਅਮਨਦੀਪ ਕੌਰ ਅਰੋੜਾ ਅਤੇ ਪਾਰਟੀ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੰਗਨਾ ਨੇ ਜਾਣਬੁੱਝ ਕੇ ਪੰਜਾਬ ਦੇ ਕਿਸਾਨਾਂ ਅਤੇ ਔਰਤਾਂ ਨੂੰ ਬਦਨਾਮ ਕਰਨ ਵਾਲੇ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੰਗਨਾ ਨੇ ਕਿਸਾਨ ਅੰਦੋਲਨ ਵਿਚ ਔਰਤਾਂ ਨਾਲ ਬਲਾਤਕਾਰ ਹੋਣ ਦੇ ਸਬੂਤ ਹੋਣ ਦੀ ਗੱਲ ਕਹੀ ਹੈ। ਜੇਕਰ ਕੰਗਨਾ ਕੋਲ ਇਸ ਦਾ ਸਬੂਤ ਹੈ ਤਾਂ ਉਹ ਪੇਸ਼ ਕਰੇ। ਜੇਕਰ ਨਹੀਂ ਤਾਂ ਉਹ ਆਪਣੇ ਘਟੀਆ ਬਿਆਨ ਲਈ ਮੁਆਫੀ ਮੰਗਣ ਅਤੇ ਸੰਸਦ ਮੈਂਬਰ ਦੇ ਅਹੁਦਾ ਤੋ ਅਸਤੀਫ਼ਾ ਦੇਣ।

ਜੀਵਨ ਜੋਤ ਨੇ ਕਿਹਾ ਕਿ ਪੰਜਾਬ ਭਾਜਪਾ ਆਗੂਆਂ ਨੂੰ ਵੀ ਕੰਗਣਾ ਦੇ ਬਿਆਨ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਅਤੇ ਔਰਤਾਂ ਦੇ ਨਾਲ ਖੜ੍ਹੇ ਹਨ ਜਾਂ ਆਪਣੀ ਪਾਰਟੀ ਦੀ ਸੰਸਦ ਮੈਂਬਰ ਕੰਗਨਾ ਰਣੌਤ ਨਾਲ। ਜੇਕਰ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ ਤਾਂ ਕੰਗਣਾ ਦਾ ਮੁੱਦਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਕੋਲ ਉਠਾਓਣ ਅਤੇ ਉਸ ਨੂੰ ਪਾਰਟੀ ਤੋਂ ਕੱਢਣ ਦੀ ਮੰਗ ਕਰਨ।

Exit mobile version