Nation Post

ਉੱਤਰੀ ਕੈਰੋਲੀਨਾ ‘ਚ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ,

ਵਾਸ਼ਿੰਗਟਨ (ਰਾਘਵ): ਅਮਰੀਕਾ ਦੇ ਉੱਤਰੀ ਕੈਰੋਲੀਨਾ ਵਿਚ ਇਕ ਸਟੋਰ ਵਿਚ ਲੁੱਟ ਦੀ ਵਾਰਦਾਤ ਦੌਰਾਨ ਇਕ ਨੌਜਵਾਨ ਨੇ ਇਕ ਭਾਰਤੀ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਹ ਘਟਨਾ ਮੰਗਲਵਾਰ ਨੂੰ ਏਅਰਪੋਰਟ ਰੋਡ ‘ਤੇ ਸਥਿਤ ਤੰਬਾਕੂ ਹਾਊਸ ਸਟੋਰ ‘ਤੇ ਵਾਪਰੀ। ਮ੍ਰਿਤਕ ਭਾਰਤੀ ਦੀ ਪਛਾਣ ਮਾਨਕ ਪਟੇਲ ਵਜੋਂ ਹੋਈ ਹੈ। ਪੁਲਸ ਨੇ ਨਾਬਾਲਗ ਨੂੰ ਹਿਰਾਸਤ ‘ਚ ਲੈ ਲਿਆ ਹੈ। ਕਾਉਂਟੀ ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਉਨ੍ਹਾਂ ਨੂੰ ਘਟਨਾ ਵਾਲੀ ਥਾਂ ‘ਤੇ ਗੋਲੀਆਂ ਚੱਲਣ ਦੀ ਰਿਪੋਰਟ ਮਿਲੀ ਹੈ। ਜਦੋਂ ਅਧਿਕਾਰੀ ਉਥੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਮਾਣਕ ਪਟੇਲ ਜ਼ਖਮੀ ਹਾਲਤ ‘ਚ ਉਥੇ ਪਿਆ ਸੀ। ਉਸ ਨੂੰ ਨੇੜਲੇ ਨੋਵੈਂਟ ਹੈਲਥ ਰੋਵਨ ਮੈਡੀਕਲ ਸੈਂਟਰ ਲਿਜਾਇਆ ਗਿਆ। ਹਾਲਤ ਵਿਗੜਨ ਤੋਂ ਬਾਅਦ ਉਸ ਨੂੰ ਕਿਤੇ ਹੋਰ ਰੈਫਰ ਕੀਤਾ ਗਿਆ, ਪਰ ਬਚਾਇਆ ਨਹੀਂ ਜਾ ਸਕਿਆ।

ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਨੂੰ ਗੋਲੀ ਕਿਉਂ ਮਾਰੀ ਗਈ। ਪਟੇਲ ਆਪਣੇ ਪਿੱਛੇ ਆਪਣੀ ਪਤਨੀ ਅਮੀ, ਜੋ ਸਾਢੇ ਸੱਤ ਮਹੀਨੇ ਦੀ ਗਰਭਵਤੀ ਹੈ ਅਤੇ ਪੰਜ ਸਾਲ ਦੀ ਬੇਟੀ ਛੱਡ ਗਿਆ ਹੈ। ਗਾਹਕਾਂ ਅਤੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਪਟੇਲ ਕਿਸੇ ਲਈ ਵੀ ਕੁਝ ਵੀ ਕਰਨ ਲਈ ਤਿਆਰ ਸੀ। ਸਾਰੇ ਉਸਨੂੰ ਮਾਈਕ ਕਹਿ ਕੇ ਬੁਲਾਉਂਦੇ ਸਨ।

Exit mobile version