Nation Post

ਲੋਕ ਸਭਾ ਚੋਣਾਂ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਨਾਲ ਪਿੰਡ ਮੰਗਵਾਲ ਦੇ ਪੋਲਿੰਗ ਬੂਥ ‘ਤੇ ਵੋਟ ਪਾਈ

ਸੰਗਰੂਰ (ਹਰਮੀਤ)- ਲੋਕ ਸਭਾ ਚੋਣਾਂ 2024 ਤਹਿਤ ਅੱਜ ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਉਣ ਪਹੁੰਚੇ। ਮੁੱਖ ਮੰਤਰੀ ਵਲੋਂ ਸੰਗਰੂਰ ਦੇ ਪਿੰਡ ਮੰਗਵਾਲ ਦੇ ਪੋਲਿੰਗ ਬੂਥ ‘ਤੇ ਵੋਟ ਪਾਈ ਗਈ ਹੈ।

ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ‘ਚੋਂ 3 ਹਲਕੇ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਰਾਖਵੇਂ ਹਨ। ਸੰਗਰੂਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਮੌਜੂਦਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਮਾਨ ਨੂੰ ਦੋਬਾਰਾ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ‘ਆਪ’ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਇਕਬਾਲ ਸਿੰਘ ਝੂੰਦਾਂ, ਕਾਂਗਰਸ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਭਾਜਪਾ ਨੇ ਅਰਵਿੰਦ ਖੰਨਾ ਅਤੇ ਬਸਪਾ ਨੇ ਡਾ. ਮੱਖਣ ਸਿੰਘ ਨੂੰਚੋਣ ਮੈਦਾਨ ‘ਚ ਉਤਾਰਿਆ ਹੈ ।

Exit mobile version