Nation Post

ਮੁਹੰਮਦ ਮੁਸਤਫ਼ਾ ਨੇ ਜਾਣ ਬੁੱਝ ਕੇ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਭੜਕਾਇਆ -ਭਾਜਪਾ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ

ਭਾਰਤੀ ਜਨਤਾ ਪਾਰਟੀ ਦੀ ਜਿਲ੍ਹਾ ਇਕਾਈ ਵੱਲੋਂ ਅੱਜ ਹਨੂੰਮਾਨ ਚੌਂਕ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਪੁਤਲਾ ਫੂਕਿਆ ਗਿਆ। ਭਾਜਪਾ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਰਹੇ ਮੁਹੰਮਦ ਮੁਸਤਫਾ ਨੇ ਜਾਣਬੁੱਝ ਕੇ ਹਿੰਦੂਆਂ ਦੇ ਖਿਲਾਫ ‌ਅਪਸ਼ਬਦ ਬੋਲੇ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹੱਥਾਂ ਵਿੱਚ ਪੰਜਾਬ ਦਾ ਭਵਿੱਖ ਅਸੁਰੱਖਿਅਤ ਹੈ ਕਿਉਂਕਿ ਕਾਂਗਰਸ ਦੀ ਬਾਗਡੋਰ ਉਹਨਾਂ ਲੀਡਰਾਂ ਦੇ ਹੱਥ ਵਿਚ ਹੈ ਜੋ ਪਾਕਿਸਤਾਨੀ ਪ੍ਰਧਾਨ ਮੰਤਰੀ ਨਾਲ ਮਿੱਤਰਤਾ ਨਿਬਾਹੁੰਦੇ ਹਨ ਅਤੇ ਇਸ ਦੇ ਕੁਝ ਲੀਡਰ ਸਮੇਂ ਸਮੇਂ ਹਿੰਦੂ ਸਮਾਜ ਨੂੰ ਵੀ ਨਿਸ਼ਾਨਾ ਬਣਾਉਂਦੇ ਰਹਿੰਦੇ ਹਨ। ਇਨ੍ਹਾਂ ਦੀ ਮਿਲੀਭਗਤ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਚੁੱਕ ਪਿੱਛੇ ਵੀ ਕੁੱਝ ਗ਼ਲਤ ਇਰਾਦੇ ਸਨ।


ਉਨ੍ਹਾਂ ਕਿਹਾ ਕਿ ਰਾਸ਼ਟਰਵਿਰੋਧੀ ਤਾਕਤਾਂ ਦੇ ਇਸ਼ਾਰਿਆਂ ਤੇ ਕੰਮ ਕਰਨ ਵਾਲੇ ਕਾਂਗਰਸੀ ਲੀਡਰ ਨੂੰ ਇਸ ਵਾਰ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਨਕਾਰ ਦੇਣਗੇ।

Exit mobile version