Nation Post

ਪੰਜਾਬ ਵਿੱਚ ਵੱਡੇ ਪ੍ਰਸ਼ਾਸਨਿਕ ਫੇਰਬਦਲ

ਚੰਡੀਗੜ੍ਹ (ਰਾਘਵ) : ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਪੰਜਾਬ ‘ਚ ਵੱਡੇ ਪ੍ਰਸ਼ਾਸਨਿਕ ਫੇਰਬਦਲ ਹੋ ਗਏ ਹਨ। ਪੰਜਾਬ ਸਰਕਾਰ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਮੇਤ ਕੁੱਲ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ 8 ਆਈਪੀਐਸ(IPS ) ਅਤੇ 1 ਪੀਪੀਐਸ(PPS ) ਅਧਿਕਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀ.ਜੀ.ਪੀ. ਦਫ਼ਤਰ ਨੂੰ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਉਨ੍ਹਾਂ ਦੀ ਤਾਇਨਾਤੀ ਸਬੰਧੀ ਵੱਖਰੇ ਹੁਕਮ ਜਾਰੀ ਕੀਤੇ ਜਾਣਗੇ।

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੁਲਦੀਪ ਸਿੰਘ ਚਾਹਲ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਅਤੇ ਸਵਪਨ ਸ਼ਰਮਾ ਨੂੰ ਜਲੰਧਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

Exit mobile version