Nation Post

ਨਹਿਰ ’ਚ ਨਹਾਉਣ ਗਏ ਇਕ ਲਾਪਤਾ ਤੇ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ

ਅੰਮ੍ਰਿਤਸਰ (ਹਰਮੀਤ) : ਰਾਜਾਸਾਂਸੀ ਦੇ ਪਿੰਡ ਤੋਲਾ ਨੰਗਲ ਹਰਸ਼ਾ ਛੀਨਾ ਸ਼ਬਾਜ਼ਪੁਰਾ ਵਿਖੇ 3 ਬੱਚਿਆਂ ਦੀ ਨਹਿਰ ‘ਚ ਡੁੱਬ ਕੇ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਜਸਕਰਨ ਸਿੰਘ ਉਮਰ 13 ਸਾਲ , ਕ੍ਰਿਸ਼ ਉਮਰ 14 ਸਾਲ ,ਲਵਪ੍ਰੀਤ ਸਿੰਘ ਉਮਰ 14 ਵਾਸੀ ਪਿੰਡ ਤੋਲਾ ਨੰਗਲ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਨੇੜਲੇ ਪਿੰਡ ਸ਼ਬਾਜ਼ਪੁਰਾ ਵਿਖੇ ਬਾਬਾ ਭਾਗ ਦੇ ਗੁਰਦੁਆਰਾ ਸਾਹਿਬ ਵਿਖੇ ਮੇਲਾ ਵੇਖਣ ਗਏ ਸਨ ਅਤੇ ਮੇਲਾ ਦੇਖਣ ਤੋਂ ਬਾਅਦ ਲਾਹੌਰ ਬ੍ਰਾਂਚ ਨਹਿਰ ‘ਚ ਨਹਾਉਣ ਲੱਗੇ।

ਇਸ ਦੌਰਾਨ 4 ਦੋਸਤ ਨਹਿਰ ‘ਚ ਪਾਣੀ ਦੇ ਤੇਜ਼ ਵਹਾਅ ‘ਚ ਫਸ ਕੇ ਰੁੜ੍ਹ ਗਏ, ਜਿਨ੍ਹਾਂ ‘ਚੋਂ 1 ਬੱਚੇ ਨੂੰ ਸਥਾਨਕ ਲੋਕਾਂ ਨੇ ਬਚਾਅ ਲਿਆ, ਜਦੋਂਕਿ ਬਾਕੀ ਨਹਿਰ ‘ਚ ਰੁੜ੍ਹ ਗਏ। ਮੌਕੇ ‘ਤੇ ਪਹੁੰਚੇ ਥਾਣਾ ਰਾਜਾਸਾਂਸੀ ਦੇ ਐੱਸ.ਐੱਚ.ਓ. ਕਰਮਪਾਲ ਸਿੰਘ, ਤਹਿਸੀਲਦਾਰ ਜਸਵਿੰਦਰ ਸਿੰਘ ਏ.ਡੀ.ਸੀ. ਅੰਮ੍ਰਿਤਸਰ ਨੇ ਪਹੁੰਚ ਕੇ ਗੋਤਾਖੋਰਾਂ ਦੀ ਟੀਮ ਨੂੰ ਬੁਲਾਇਆ ਅਤੇ 2 ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ, ਜਦਕਿ ਇਕ ਦੀ ਭਾਲ ਜਾਰੀ ਹੈ।

Exit mobile version