Nation Post

PM ਮੋਦੀ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

narendra modi gurinder singh

narendra modi gurinder singh

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਪਹੁੰਚੇ, ਜਿੱਥੇ ਉਹ ਰਾਧਾ ਸੁਆਮੀ ਸਤਿਸੰਗ ਬਿਆਸ ਪੁੱਜੇ। ਇਸ ਦੌਰਾਨ ਉਨ੍ਹਾਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੀ ਇੱਕ ਤਸਵੀਰ ਵੀ ਸਾਹਮਣੇ ਆਈ ਹੈ। ਇਸ ਮੌਕੇ ਪੀਐਮ ਮੋਦੀ ਲੰਗਰ ਹਾਲ ਵੀ ਪਹੁੰਚੇ ਅਤੇ ਉਨ੍ਹਾਂ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਦਰਸ਼ਨ ਵੀ ਕੀਤੇ।

ਇਸ ਤੋਂ ਬਾਅਦ ਮੋਦੀ ਦਾ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਅਤੇ ਸੋਲਨ ‘ਚ ਜਨ ਸਭਾਵਾਂ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਹੈ। ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ 12 ਨਵੰਬਰ ਨੂੰ ਵੋਟਾਂ ਪੈਣੀਆਂ ਹਨ।

Exit mobile version