Nation Post

ਵਿਧਾਨ ਸਭਾ ਵੱਲ ਜਾਣਾ ਚਾਹੁੰਦਾ ਕਿਸਾਨਾਂ ਦਾ ਰੋਸ ਮਾਰਚ

ਚੰਡੀਗੜ੍ਹ (ਹਰਮੀਤ) : ਭਾਰਤੀ ਕਿਸਾਨ ਯੂਨੀਅਨ ਉਗਰਾਹਾ ਵੱਲੋਂ ਵਿਧਾਨ ਸਭਾ ਵੱਲ ਮਾਰਚ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ। ਇਸ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਰੋਸ ਮਾਰਚ ਕੱਢਣ ਦੀ ਸਹਿਮਤੀ ਬਣੀ। ਕਿਸਾਨਾਂ ਦਾ ਰੋਸ ਮਾਰਚ ਮਟਕਾ ਚੌਕ ਤੱਕ ਜਾਵੇਗਾ। ਇਸ ਮੌਕੇ 1 ਹਜ਼ਾਰ ਕਿਸਾਨਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। 11 ਮੈਂਬਰੀ ਵਫ਼ਦ ਮਟਕਾ ਚੌਕ ਅੱਗੇ ਸਰਕਾਰੀ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇਗਾ।

ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਵਿੱਚ ਜਾਣਾ ਚਾਹੁੰਦੇ ਸਨ ਪਰ ਅਧਿਕਾਰੀਆਂ ਨੇ ਮਟਕਾ ਚੌਕ ਤੱਕ ਰੋਸ ਮਾਰਚ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਸਰਕਾਰ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

Exit mobile version