Thursday, June 19, 2025
HomePoliticsਰਾਜਸਭਾ ਮੈਂਬਰ ਰਾਘਵ ਚੱਡਾ ਤੇ ਹਰਪਾਲ ਚੀਮਾ ਨੇ ਪਾਈ ਵੋਟ, ਲੋਕਾਂ ਨੂੰ...

ਰਾਜਸਭਾ ਮੈਂਬਰ ਰਾਘਵ ਚੱਡਾ ਤੇ ਹਰਪਾਲ ਚੀਮਾ ਨੇ ਪਾਈ ਵੋਟ, ਲੋਕਾਂ ਨੂੰ ਵੀ ਵੋਟ ਪਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ (ਮਨਮੀਤ ਕੌਰ) – ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਲਈ ਵੋਟਿੰਗ ਜਾਰੀ ਹੈ। ਜ਼ਿਕਰਯੋਗ ਵੱਖ ਵੱਖ ਪਾਰਟੀ ਦੇ ਆਗੂਆਂ ਨੇ ਵੀ ਵੋਟਿੰਗ ਪਾਨੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਰਾਜਸਭਾ ਮੈਂਬਰ ਰਾਘਵ ਚੱਢਾ ਅਤੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਵੀ ਵੋਟ ਪਾਈ।

ਇਹਨਾਂ ਦੋਨਾਂ ਆਗੂਆਂ ਨੇ ਲੋਕਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਬਾਹਰ ਆਉਣ ਅਤੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਰਾਘਵ ਚੱਢਾ ਨੇ ਕਿਹਾ ਕਿ ਅੱਜ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਮਹਾਨ ਤਿਉਹਾਰ ਹੈ। ਉਸ ਨੇ ਦੇਸ਼ ਦਾ ਭਵਿੱਖ ਤੈਅ ਕਰਨ ਲਈ ਵੋਟ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਮੁਹਾਲੀ ‘ਚ ਮੁੱਖ ਮੁਕਾਬਲਾ ਆਪ ਦੇ ਮਾਲਵਿੰਦਰ ਸਿੰਘ ਕੰਗ, ਕਾਂਗਰਸ ਦੇ ਵਿਜੇ ਇੰਦਰ ਸਿੰਗਲਾ, ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਭਾਜਪਾ ਦੇ ਸੁਭਾਸ਼ ਸ਼ਰਮਾ ਵਿਚਾਲੇ ਹੈ। ਇਸ ਸੀਟ ਲਈ ਕੁੱਲ 28 ਉਮੀਦਵਾਰ ਮੈਦਾਨ ‘ਚ ਹਨ। ਇਸ ਪੜਾਅ ‘ਚ 8 ਰਾਜਾਂ ਦੀਆਂ 57 ਸੀਟਾਂ ‘ਤੇ ਵੋਟਿੰਗ ਸ਼ਾਮਲ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments