Nation Post

ਸ਼੍ਰੋਮਣੀ ਅਕਾਲੀ ਦਲ ਦੀ ਸਰਗਰਮੀਆਂ ਤੋਂ ਰਹਿਣਗੇ ਦੂਰ ਵਿਧਾਇਕ ਮਨਪ੍ਰੀਤ ਇਯਾਲੀ

ਬਠਿੰਡਾ (ਸਾਹਿਬ): ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਪਾਰਟੀ ਦੀ ਲੀਡਰਸ਼ਿਪ ਦੀ ਕਾਰਗੁਜ਼ਾਰੀ ’ਤੇ ਉਂਗਲ ਧਰਦਿਆਂ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਸਰਗਰਮੀਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।

ਇਯਾਲੀ ਨੇ ਆਪਣੀ ਫੇਸਬੁੱਕ ’ਤੇ ਲਿਖ਼ਿਆ ਹੈ, ‘ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ, ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਦਲ ਵਿੱਚ ਵੱਡੀ ਪੱਧਰ ’ਤੇ ਸਿਧਾਂਤਕ ਗਿਰਾਵਟ ਆਈ ਹੈ।

ਪਾਰਟੀ ਪਹਿਲਾਂ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਣਨ ਵਿੱਚ ਅਸਫਲ ਰਹੀ। ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕੇ।’

Exit mobile version