Nation Post

ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਖਿਲਾਫ NSA ‘ਚ ਇਕ ਸਾਲ ਹੋਰ ਕੀਤਾ ਵਾਧਾ

ਡਿਬਰੂਗੜ੍ਹ (ਹਰਮੀਤ ):ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 9 ਸਾਥੀਆਂ ਉਪਰ ਲੱਗੀ ਐਨਐਸਏ ’ਚ ਇੱਕ ਸਾਲ ਲਈ ਹੋਰ ਵਧਾ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਤਿੰਨ ਸਾਥੀਆਂ ਦੀ ਐਨਐਸਏ ਦੀ ਮਿਆਦ 24 ਜੁਲਾਈ ਨੂੰ ਖਤਮ ਹੋਣੀ ਸੀ ਜਦਕਿ 6ਸਾਥੀਆਂ ਦੀ ਐਨਐਸਏ 18 ਜੂਨ ਨੂੰ ਖ਼ਤਮ ਹੋਣ ਜਾ ਰਹੀ ਸੀ। ਪਰ ਸਰਕਾਰ ਨੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੀ ਯਾਨੀ 3 ਜੂਨ ਨੂੰ ਚਿੱਠੀ ਜਾਰੀ ਕੀਤੀ ਗਈ ਜਿਸ ’ਚ ਇਨ੍ਹਾਂ ਸਾਰਿਆਂ ’ਤੇ ਲੱਗੀ ਐਨਐਸਏ ਨੂੰ ਇੱਕ ਸਾਲ ਦੇ ਲਈ ਹੋਰ ਵਧਾ ਦਿੱਤਾ ਗਿਆ ਹੈ।

3 ਜੂਨ ਨੂੰ ਹੀ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਹੁਕਮ ਜਾਰੀ ਕਰ ਦਿੱਤਾ ਸੀ। ਜਿਸ ਦੇ ਮੁਤਾਬਿਕ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ’ਤੇ ਇੱਕ ਸਾਲ ਲਈ ਐਨਐਸਏ ਵਧਾਇਆ ਗਿਆ ਹੈ। ਵੋਟਾਂ ਦੀ ਗਿਣਤੀ ਤੋਂ ਇੱਕ ਦਿਨ ਪਹਿਲਾਂ ਹੀ ਆਦੇਸ਼ ਜਾਰੀ ਕੀਤੇ ਗਏ ਸਨ। ਪੰਜਾਬ ਸਰਕਾਰ ਗ੍ਰਹਿ ਮੰਤਰਾਲੇ ਨੇ 24 ਅਪ੍ਰੈਲ 2025 ਤੱਕ ਐਨਐਸਏ ਵਧਾਇਆ ਗਿਆ ਹੈ।

Exit mobile version