

ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ‘ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਤਮਸਤਕ ਹੋਏ ਅਤੇ ਉਨ੍ਹਾਂ ਵੱਲੋ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੂਚਨਾ ਕੇਂਦਰ ‘ਚ ਧਾਰਮਿਕ ਪੁਸਤਕਾਂ ਨਾਲ ਸਨਮਾਨ ਵੀ ਦਿੱਤਾ ਗਿਆ।


ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੀਡਿਆ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਉਹ ਇੱਕ ਆਮ ਸ਼ਰਧਾਲੂ ਦੀ ਤਰ੍ਹਾਂ ਸ਼੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਪਹੁੰਚੇ ਹਨ ਅਤੇ ਇਸ ਦੌਰਾਨ ਕਿਸੇ ਵੀ ਤਰੀਕੇ ਦੀ ਸਿਆਸੀ ਗੱਲਬਾਤ ਨਹੀਂ ਕੀਤੀ ਜਾਵੇਗੀ।

