ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ। ਪਹਿਲਾਂ ਸਕੂਲ 2 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਹੁਣ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 9 ਜਨਵਰੀ ਨੂੰ ਖੁੱਲ੍ਹਣਗੇ।
                                    